ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚੋਆ ਸਾਹਿਬ ਜੇਹਲਮ ਅੱਜ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਖੋਲ੍ਹ ਦਿੱਤਾ ਗਿਆ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਚੋਆ ਸਾਹਿਬ ਜੇਹਲਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਜੋਗੀਆਂ ਨਾਲ ਸਿੱਧ ਗੋਸ਼ਟੀ ਕਰਦੇ ਹੋਏ ਇਸ ਅਸਥਾਨ ‘ਤੇ ਰੁਕੇ ਸਨ, ਜਿੱਥੇ ਉਸ ਸਮੇਂ ਸਥਾਨਕ ਲੋਕਾਂ ਨੇ ਬਹੁਤ ਵੱਡੀ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਅੱਗੇ ਫਰਿਆਦ ਕੀਤੀ ਸੀ। ਜਿੱਥੇ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਇੱਥੇ ਚੋਆ ਪਾਣੀ ਵਗਾਇਆ। ਅੱਜ ਵੀ ਇਸ ਅਸਥਾਨ ‘ਤੇ ਪੁਰਾਤਨ ਸਰੋਵਰ ਮੌਜੂਦ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਔਕਾਫ ਬੋਰਡ ਨੇ ਸਾਂਝੇ ਤੌਰ ‘ਤੇ ਪਿਛਲੇ ਲੰਮੇ ਸਮੇਂ ਤੋਂ ਇਸ ਗੁਰਦੁਆਰਾ ਸਾਹਿਬ ਦੀ ਚੱਲ ਰਹੀ ਕਾਰਸੇਵਾ ਨੂੰ ਮੁਕੰਮਲ ਕਰਕੇ ਅੱਜ ਪਾਕਿਸਤਾਨੀ ਸਿੱਖ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਖੋਲ੍ਹ ਦਿੱਤਾ ਗਿਆ।